Posted by: ਡਾ. ਹਰਦੀਪ ਕੌਰ ਸੰਧੂ | ਮਈ 16, 2013

ਸੰਸਕਾਰ


ਫੁੱਟਬਾਲ ਮੈਚ ਖ਼ਤਮ ਹੋਣ ਤੋਂ ਬਾਅਦ ਖਿਡਾਰਨਾ ਇੱਕ ਦੂਜੇ ਨਾਲ ਹੱਥ ਮਿਲਾਉਂਦੀਆਂ ਖੇਡ ਮੈਦਾਨ ‘ਚੋਂ ਬਾਹਰ ਆ ਰਹੀਆਂ ਸਨ । ਤੇਜ਼ ਧੁੱਪ ‘ਚ ਖੇਡਣ ਕਰਕੇ ਉਹਨਾਂ ਦੇ ਸੁਰਖ ਚਿਹਰਿਆਂ ਤੋਂ ਮੁੜਕਾ ਚੋ ਰਿਹਾ ਸੀ। ਉਹਨਾਂ ਵਿੱਚੋਂ ਬਹੁਤੀਆਂ ਖਿਡਾਰਨਾ ਨੇ ਆਉਂਦਿਆਂ ਹੀ ਆਪਣੀਆਂ ਖੇਡ ਟੀ- ਸ਼ਰਟਾਂ ਲਾਹ ਕੇ ਪਰਾਂ ਵਗ੍ਹਾ ਮਾਰੀਆਂ । ਮਿਸਜ਼ ਜੌਨਸਨ ਨੇ ਟੀ -ਸ਼ਰਟਾਂ ਇੱਕਠੀਆਂ ਕਰਕੇ ਲੌਂਡਰੀ ‘ਚ ਧੋਣ ਲਈ ਲੈ ਕੇ ਜਾਣੀਆਂ ਸਨ । ਜਦ ਉਸਨੇ ਗਿਣਤੀ ਕੀਤੀ ਤਾਂ ਦੋ ਟੀ -ਸ਼ਰਟਾਂ ਘੱਟ ਸਨ । ਉਸਨੇ ਦੋਬਾਰਾ ਗਿਣਦਿਆਂ ਆਪਣੀ ਉਲਝਣ ਪ੍ਰਗਟਾਉਂਦਿਆਂ ਕਿਹਾ ,” ਉਹੋ! ਦੋ ਟੀ -ਸ਼ਰਟਾਂ ਪਤਾ ਨਹੀਂ ਕਿੱਧਰ ਹਵਾ ਹੋ ਗਈਆਂ ।” 

             ” ਹਵਾ ਨਹੀਂ ਹੋਈਆਂ,ਮਿਸਜ਼ ਜੌਨਸਨ,” ਟੀਮ ਦੇ ਕੋਚ ਨੇ ਠਰੰਮੇ ਨਾਲ ਕਿਹਾ,“ਤੈਨੂੰ ਪੰਜ-ਸੱਤ ਮਿੰਟ ਹੋਰ ਉਡੀਕਣਾ ਪਵੇਗਾ। ਟੀਮ ‘ਚ ਸ਼ਾਮਿਲ ਦੋ ਭਾਰਤੀ ਕੁੜੀਆਂ ਨੂੰ ਚੇਂਜ-ਰੂਮ ‘ਚ ਜਾ ਕੇ ਟੀ-ਸ਼ਰਟ ਬਦਲਣ ਲਈ ਐਨਾ ਕੁ ਸਮਾਂ ਤਾਂ ਲੱਗ ਹੀ ਜਾਂਦਾ।”

         ” ਜੇ ਬਾਕੀ ਕੁੜੀਆਂ ਖੇਡ ਮੈਦਾਨ ‘ਚ ਹੀ ਆਪਣੀਆਂ ਟੀ -ਸ਼ਰਟਾਂ ਬਦਲ ਲੈਂਦੀਆਂ ਨੇ ਤਾਂ ਉਹ ਦੋਵੇਂ ਕਿਉਂ ਨਹੀਂ ?” ਮਿਸਜ਼ ਜੌਨਸਨ ਨੇ ਹੈਰਾਨੀ ਨਾਲ ਸੁਆਲ ਕੀਤਾ । 

         ” ਮਾਫ਼ ਕਰਨਾ ਮਿਸਜ਼ ਜੌਨਸਨ, ਅਸੀਂ ਸੰਗ-ਸ਼ਰਮ ਦੀ ਲੋਈ ਨੂੰ ਕਿੱਲੀ ‘ਤੇ ਨਹੀਂ ਟੰਗਣਾ। ਦਰਸ਼ਕਾਂ ਨੂੰ ਨੰਗੇਜ਼ ਪਰੋਸਣਾ ਸਾਡੀ ਸੱਭਿਅਤਾ ਦਾ ਹਿੱਸਾ ਨਹੀਂ ਹੈ।”ਟੀ – ਸ਼ਟਰ ਫੜਾਉਣ ਆਈ ਪਿੱਛੇ ਖੜੀ ਰੀਤ ਨੇ ਦਲੀਲ ਨਾਲ ਕਿਹਾ।

ਡਾ. ਹਰਦੀਪ ਕੌਰ ਸੰਧੂ

 

ਇਹ ਕਹਾਣੀ ਪੰਜਾਬੀ ਮਿੰਨੀ ‘ਚ 9 June 2013 ਨੂੰ ਪ੍ਰਕਾਸ਼ਿਤ ਹੋਈ। ਵੇਖਣ ਲਈ ਇੱਥੇ ਕਲਿੱਕ ਕਰੋ

ਇਸ਼ਤਿਹਾਰ

ਟਿੱਪਣੀ ਕਰੋ ਜਾਂ ਕੁਝ ਪੁੱਛੋ

ਆਪਣੀ ਜਾਣਕਾਰੀ ਹੇਠਾਂ ਭਰੋ ਜਾਂ ਦਾਖਲੇ ਲਈ ਕਿਸੇ ਆਈਕਨ 'ਤੇ ਕਲਿੱਕ ਕਰੋ:

WordPress.com Logo

ਤੁਸੀਂ WordPress.com ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Twitter picture

ਤੁਸੀਂ Twitter ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Facebook photo

ਤੁਸੀਂ Facebook ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Google+ photo

ਤੁਸੀਂ Google+ ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ / ਬਦਲੋ )

Connecting to %s

ਸ਼੍ਰੇਣੀਆਂ

%d bloggers like this: